ਭਾਰਤ ਵਿਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ ਅਤੇ ਹਰ ਇਕ ਜਾਤ ਧਰਮ ਦੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ। ਉਥੇ ਹੀ ਦਿਨਾਂ ਤੇ ਤਿਉਹਾਰਾਂ ਨੂੰ ਲੈ ਕੇ ਵੀ ਇਨ੍ਹਾਂ ਲੋਕਾਂ ਵਿਚ ਕਾਫ਼ੀ ਉਤਸ਼ਾਹ ਦੇਖਿਆ ਜਾਂਦਾ ਹੈ। ਜਿੱਥੇ ਸਾਰੇ ਲੋਕਾਂ ਵੱਲੋਂ ਆਪਸੀ ਪਿਆਰ ਦੇ ਨਾਲ ਇੱਕ ਦੂਸਰੇ ਨੂੰ ਮੁਬਾਰਕਬਾਦ ਵੀ ਦਿੱਤੀ ਜਾਂਦੀ ਹੈ ਅਤੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਵੀ ਦਿੱਤਾ ਜਾਂਦਾ ਹੈ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਲੋਕਾਂ ਨੂੰ ਧਰਮ ਦੇ ਨਾਂ ਤੇ ਲੜਾਉਣ ਅਤੇ ਵੰਡੀਆਂ ਪਾਉਣ ਦਾ ਕੰਮ ਕੀਤਾ ਜਾਂਦਾ ਹੈ। ਜਿਸ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ।
ਵਿਦੇਸ਼ਾਂ ਵਿੱਚ ਵੀ ਭਾਰਤ ਦੇ ਵੱਖ ਵੱਖ ਧਰਮਾਂ ਦੇ ਲੋਕ ਜਾ ਕੇ ਵਸੇ ਹੋਏ ਹਨ ਜਿਨ੍ਹਾਂ ਵੱਲੋਂ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਦੀ ਮਿਸਾਲ ਕਾਇਮ ਕੀਤੀ ਹੈ। ਪਰ ਭਾਰਤ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਅਸਰ ਵਿਦੇਸ਼ਾਂ ਦੀ ਧਰਤੀ ਤੇ ਰਹਿਣ ਵਾਲੇ ਭਾਰਤੀਆਂ ਉਪਰ ਵੀ ਦੇਖਿਆ ਜਾ ਰਿਹਾ ਹੈ। ਹੁਣ ਕੈਨੇਡੀਅਨ ਆਗੂ ਜਗਮੀਤ ਸਿੰਘ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਮੋਦੀ ਸਰਕਾਰ ਤੇ ਇਹ ਦੋਸ਼ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਅੱਜ ਇੱਥੇ ਰਾਮ ਨੌਮੀ ਦੇ ਮੌਕੇ ਉਪਰ ਕਈ ਕਸਬਿਆਂ, ਸ਼ਹਿਰਾਂ ਦੇ ਵਿੱਚ ਹਿੰਸਾ ਦੀਆਂ ਖਬਰਾਂ ਸਾਹਮਣੇ ਆਈਆਂ ਸਨ।
ਜਿਸ ਤੋਂ ਬਾਅਦ ਮੋਦੀ ਸਰਕਾਰ ਉਪਰ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਵੱਲੋਂ ਨਿਸ਼ਾਨਾ ਸਾਧਦਿਆਂ ਹੋਇਆ ਆਖਿਆ ਗਿਆ ਹੈ ਕਿ ਨਰਿੰਦਰ ਮੋਦੀ ਦੀ ਸਰਕਾਰ ਦੇ ਵਿੱਚ ਜਿੱਥੇ ਘੱਟ ਗਿਣਤੀ ਭਾਈਚਾਰੇ ਨੂੰ ਲੈ ਕੇ ਚਿੰਤਾ ਵੇਖੀ ਜਾ ਰਹੀ ਹੈ, ਉਥੇ ਹੀ ਮੁਸਲਿਮ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਦਾ ਦੋਸ਼ ਵੀ ਮੋਦੀ ਸਰਕਾਰ ਉੱਪਰ ਭਾਰਤੀ ਮੂਲ ਦੇ ਕੈਨੇਡੀਅਨ ਨੇਤਾ ਜਗਮੀਤ ਸਿੰਘ ਵੱਲੋ ਲਗਾਇਆ ਗਿਆ ਹੈ।
I am deeply concerned about images, videos, and targeted threats of violence against the Muslim community in India.
The Modi govt must stop stoking anti-Muslim sentiment.
Human rights must be protected.
Canada must play a strong role in working towards peace everywhere.
— Jagmeet Singh (@theJagmeetSingh) April 13, 2022
ਉਨ੍ਹਾਂ ਵੱਲੋਂ ਜਿੱਥੇ ਆਪਣੇ ਅਧਿਕਾਰਤ ਟਵਿੱਟਰ ਤੇ ਟਵੀਟ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜਿਹੀ ਭਾਵਨਾ ਨੂੰ ਖਤਮ ਕੀਤੇ ਜਾਣ ਵਾਸਤੇ ਆਖਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਾਰੇ ਧਰਮਾਂ ਦੇ ਅਧਿਕਾਰਾਂ ਦੀ ਰਾਖੀ ਸਰਕਾਰ ਨੂੰ ਕਰਨੀ ਚਾਹੀਦੀ ਹੈ ਅਤੇ ਕੈਨੇਡਾ ਹਰ ਜਗ੍ਹਾ ਤੇ ਸ਼ਾਂਤੀ ਸਥਾਪਤ ਕਰਨ ਵਾਸਤੇ ਵਚਨਬੱਧਤਾ ਨਿਭਾ ਰਿਹਾ ਹੈ। ਉਨ੍ਹਾਂ ਵੱਲੋਂ ਆਪਣੇ ਟਵੀਟ ਵਿੱਚ ਆਖਿਆ ਗਿਆ ਹੈ ਕਿ ਭਾਰਤ ਵਿੱਚ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਹਿੰਸਾ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵੇਖੀਆਂ ਜਾ ਰਹੀਆਂ ਹਨ।