ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਤੇ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਬਚ ਨਹੀਂ ਸਕਿਆ ਹੈ। ਇਸ ਕਰੋਨਾ ਦੇ ਚਲਦੇ ਹੋਏ ਜਿੱਥੇ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਜਿੱਥੇ ਕਰੋਨਾ ਪਾਬੰਦੀਆਂ ਅਤੇ ਟੀਕਾਕਰਨ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਇਸ ਕਰੋਨਾ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਨੂੰ ਮੁੜ ਖੋਲ੍ਹਿਆ ਗਿਆ ਅਤੇ ਹਵਾਈ ਉਡਾਨਾਂ ਨੂੰ ਵੀ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ।

ਹੁਣ ਨਿਊਜ਼ੀਲੈਂਡ ਜਾਣ ਵਾਲਿਆਂ ਲਈ ਇੱਕ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਦੇਸ਼ਾਂ ਵੱਲੋਂ ਜਿੱਥੇ ਹੁਣ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਉਥੇ ਹੀ ਨਿਊਜ਼ੀਲੈਂਡ ਵੱਲੋਂ ਵੀ ਆਪਣੀਆਂ ਸਰਹੱਦਾਂ ਤੋਂ ਆਉਣ ਵਾਲੇ ਨਾਗਰਿਕਾਂ ਵਾਸਤੇ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਊਜ਼ੀਲੈਂਡ ਵੱਲੋਂ ਬਾਰਡਰ ਰੀਓਪਨਿੰਗ ਤੀਜੇ ਪੜਾਅ ਦੇ ਵਿੱਚ ਦੋ ਸਾਲ 14 ਦਿਨ ਬਾਅਦ ਸਰਹੱਦਾਂ ਨੂੰ ਖੋਲ੍ਹਿਆ ਗਿਆ ਹੈ।

ਉਥੇ ਹੀ ਉਨ੍ਹਾਂ ਲੋਕਾਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਟੀਕਾਕਰਨ ਕਰਵਾਇਆ ਜਾ ਚੁੱਕਾ ਹੋਵੇਗਾ। ਬਿਨਾਂ ਵੀਜਾਂ ਤੋਂ ਹੀ ਆਉਣ ਵਾਲੇ ਨਾਗਰਿਕਾਂ ਵਾਸਤੇ ਨਿਊਜ਼ੀਲੈਂਡ ਵੱਲੋਂ ਆਪਣੀਆਂ ਸਰਹੱਦਾਂ 1 ਮਈ ਦੀ ਰਾਤ 12 ਵਜੇ ਤੋਂ ਖੋਲੀਆਂ ਜਾ ਰਹੀਆਂ ਹਨ। ਜਿਸ ਦੇ ਨਾਲ ਟੂਰ ਐਂਡ ਟਰੈਵਲ ਕਾਰੋਬਾਰ ਨੂੰ ਵੱਡਾ ਹੁਲਾਰਾ ਮਿਲੇਗਾ ਉਥੇ ਹੀ ਰੈਸਟੋਰੈਂਟ ਅਤੇ ਹੋਟਲ ਉਦਯੋਗ ਵੀ ਆਪਣਾ ਕੰਮ ਫਿਰ ਤੋਂ ਕਰਨਾ ਸ਼ੁਰੂ ਕਰ ਦੇਣਗੇ।

ਜਿਨ੍ਹਾਂ ਨਾਗਰਿਕਾਂ ਨੂੰ ਵੀਜ਼ਾ ਲੈਣ ਦੀ ਲੋੜ ਨਹੀਂ ਹੋਵੇਗੀ ਉਨ੍ਹਾਂ ਵਾਸਤੇ ਹੀ ਨਿਊਜ਼ੀਲੈਂਡ ਵੱਲੋਂ ਆਪਣੀਆਂ ਸਰਹੱਦਾਂ ਖੋਲਿਆ ਜਾ ਰਹੀਆਂ ਹਨ। ਨਿਊਜ਼ੀਲੈਂਡ ਜਾਣ ਵਾਲੇ ਬਹੁਤ ਸਾਰੇ ਨਾਗਰਿਕਾਂ ਵੱਲੋਂ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਵੀ ਕੀਤਾ ਜਾ ਰਿਹਾ ਸੀ। ਇਸ ਤੋਂ ਪਹਿਲਾਂ ਆਸਟ੍ਰੇਲੀਆ ਵੱਲੋਂ ਵੀ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਕਾਫੀ ਲੰਮੇ ਸਮੇਂ ਬਾਅਦ ਖੋਲ੍ਹਿਆ ਗਿਆ ਸੀ।