ਪਤੀ-ਪਤਨੀ ਦੇ ਪਵਿੱਤਰ ਰਿਸ਼ਤੇ ‘ਚ ਜਦੋਂ ਕੋਈ ਹੋਰ ਵਿਅਕਤੀ ਦਖਲ ਦਿੰਦਾ ਹੈ ਤਾਂ ਹੱਸਦਾ-ਖੇਡਦਾ ਪਰਿਵਾਰ ਬਰਬਾਦ ਹੋ ਜਾਂਦਾ ਹੈ। ਅਜਿਹਾ ਹੀ ਮਾਮਲਾ ਪਾਤੜਾਂ ਉਪਮੰਡਲ ਦੇ ਪਿੰਡ ਦੇਧਨਾ ‘ਚ ਸਾਹਮਣੇ ਆਇਆ ਹੈ, ਜਿੱਥੇ ਜਗਸੀਰ ਦੀ ਪਤਨੀ ਦੇ ਸਰੀਰਕ ਸਬੰਧ ਕਿਸੇ ਹੋਰ ਵਿਅਕਤੀ ਨਾਲ ਸਨ। ਇਸ ਬਾਰੇ ਮ੍ਰਿਤਕ ਦੇ ਭਰਾ ਨੇ ਦੱਸਿਆ ਸੀ ਕਿ ਉਸਦੀ ਭਰਜਾਈ ਦੇ ਪਿੰਡੇ ਦੇ ਹੀ ਕਿਸੇ ਹੋਰ ਵਿਅਕਤੀ ਨਾਲ ਸਬੰਧ ਸਨ। ਜਿਸ ਤੋਂ ਬਾਅਦ ਉਸਨੇ ਮੇਰੇ ਭਰਾ ਦੀ ਕੁੱਟਮਾਰ ਵੀ ਕੀਤੀ। ਇਹ ਸਾਰੀ ਗੱਲ ਮੇਰੇ ਭਰਾ ਨੇ ਪਹਿਲਾਂ ਦੱਸੀ ਸੀ। ਉਹ ਕਈ ਦਿਨਾਂ ਤੋਂ ਲਾਪਤ ਹੋ ਗਿਆ ਸੀ ਅਤੇ ਹੁਣ ਖਨੌਰੀ ਦੀ ਭਾਖੜਾ ਨਹਿਰ ‘ਚੋਂ ਉਸਦੀ ਲਾਸ਼ ਬਰਾਮਦ ਹੋਈ।

ਇਸ ਸਬੰਧੀ ਪੁਲਿਸ ਨੂੰ ਵੀ ਲਿਖਿਆ ਗਿਆ ਹੈ, ਅਸੀਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ, ਅੰਬੇਡਕਰ ਮਿਸ਼ਨ ਦੇ ਆਗੂ ਡਾ: ਜਤਿੰਦਰ ਸਿੰਘ ਮੱਟੂ ਨੇ ਵੀ ਇਸ ਘਟਨਾ ਸਬੰਧੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਖੁਦਕੁਸ਼ੀ ਦਾ ਮਾਮਲਾ ਨਹੀਂ ਸਗੋਂ ਕਤਲ ਹੈ | ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।ਅੱਜ ਦੇ ਦੌਰ ਵਿਚ ਜਿਥੇ ਰਿਸ਼ਤਿਆਂ ਵਿਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਜਿਨ੍ਹਾਂ ਦਾ ਕੋਈ ਹੱਲ ਨਾ ਹੋਣ ਤੇ ਬਹੁਤ ਸਾਰੇ ਵਿਆਹ ਨਾਜਾਇਜ਼ ਸੰਬੰਧਾਂ ਦੇ ਚਲਦੇ ਹੋਏ ਟੁੱਟ ਰਹੇ ਹਨ ਅਤੇ ਵਿਆਹੁਤਾ ਜੋੜਿਆਂ ਵਲੋ ਇਸ ਕਾਰਨ ਹੀ ਮੌਤ ਨੂੰ ਗਲੇ ਲਗਾ ਲਿਆ ਜਾਂਦਾ ਹੈ। ਪਤੀ-ਪਤਨੀ ਦਾ ਰਿਸ਼ਤਾ ਜਿੱਥੇ ਬਹੁਤ ਹੀ ਜ਼ਿਆਦਾ ਪਵਿੱਤਰ ਅਤੇ ਸਭ ਤੋਂ ਉੱਤਮ ਰਿਸ਼ਤਾ ਮੰਨਿਆ ਜਾਂਦਾ ਹੈ ਜਿੱਥੇ ਪਤੀ-ਪਤਨੀ ਆਪਸ ਵਿੱਚ ਹਰ ਇਕ ਦੁੱਖ-ਸੁੱਖ ਸਾਂਝਾ ਕਰਦੇ ਹਨ। ਉਥੇ ਹੀ ਕਈ ਵਾਰ ਇਹ ਰਿਸ਼ਤਾ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਜਾਦਾ ਹੈ। ਪਤੀ-ਪਤਨੀ ਦਾ ਰਿਸ਼ਤਾ ਉਸ ਸਮੇਂ ਤਾਰ-ਤਾਰ ਹੋ ਜਾਂਦਾ ਹੈ ਜਦੋਂ ਪਤੀ-ਪਤਨੀ ਦੇ ਰਿਸ਼ਤੇ ਵਿੱਚੋਂ ਆਪਸੀ ਪਿਆਰ ਅਤੇ ਵਿਸ਼ਵਾਸ ਖਤਮ ਹੋ ਜਾਂਦਾ ਹੈ ਅਤੇ ਪਰਿਵਾਰਕ ਵਿਵਾਦ ਇਸ ਕਦਰ ਵਧ ਜਾਂਦੇ ਹਨ ਕੇ ਵਿਆਹੁਤਾ ਜੋੜੇ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰਨ ਬਾਰੇ ਸੋਚਿਆ ਜਾਂਦਾ ਹੈ।

ਹੁਣ ਘਰ ਵਾਲੀ ਦੇ ਕਾਰਨ ਇਕ ਪਤੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਾਣਾ ਅਧੀਨ ਉਪ ਮੰਡਲ ਦੇ ਇੱਕ ਪਿੰਡ ਦੇਧਨਾ ਤੋ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ ਵਿਅਕਤੀ ਜਗਸੀਰ ਸਿੰਘ ਵੱਲੋਂ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਅਤੇ ਉਸ ਦੀ ਲਾਸ਼ ਭਾਖੜਾ ਨਹਿਰ ਖਨੌਰੀ ਵਿਚੋਂ ਬਰਾਮਦ ਕੀਤੀ ਗਈ ਹੈ।

ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਪਿੰਡ ਦੇ ਹੀ ਕਿਸੇ ਹੋਰ ਵਿਅਕਤੀ ਦੇ ਨਾਲ ਨਜਾਇਜ਼ ਸੰਬੰਧ ਸਨ , ਜਿਸ ਕਰਕੇ ਉਸ ਦਾ ਭਰਾ ਅਕਸਰ ਹੀ ਆਪਣੀ ਘਰਵਾਲੀ ਨੂੰ ਇਸ ਤੋਂ ਰੋਕਦਾ ਸੀ। ਉਥੇ ਹੀ ਉਸ ਦੇ ਭਰਾ ਵੱਲੋਂ ਦੱਸਿਆ ਗਿਆ ਸੀ ਕਿ ਉਸ ਦੀ ਪਤਨੀ ਵੱਲੋਂ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਸੀ,ਜਿਸ ਦੇ ਚਲਦਿਆਂ ਹੋਇਆਂ ਉਹ ਕੁਝ ਦਿਨ ਪਹਿਲਾਂ ਹੀ ਆਪਣੇ ਘਰ ਤੋਂ ਲਾਪਤਾ ਹੋ ਗਿਆ ਸੀ।

ਜਿੱਥੇ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਉਸ ਦੀ ਭਾਲ ਕੀਤੀ ਗਈ ਅਤੇ ਉਸ ਦੀ ਲਾਸ਼ ਬਰਾਮਦ ਹੋਣ ਤੇ ਪੋਸਟ ਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਲਾਸ਼ ਨੂੰ ਕੀਤਾ ਜਾਵੇਗਾ। ਹੁਣ ਦੋਸ਼ੀ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਖਿਲਾਫ ਪੁਲਿਸ ਵੱਲੋ ਸ਼ਿਕਾਇਤ ਦੇ ਅਧਾਰ ਤੇ 306 ਆਈਪੀਸੀ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।