ਪੰਜਾਬ ਵਿਚ ਪਿਛਲੇ ਕੁੱਝ ਸਮੇਂ ਤੋਂ ਜਿਥੇ ਲਗਾਤਾਰ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਥੇ ਹੀ ਵੱਖ ਵੱਖ ਗੁਰਦੁਆਰਿਆਂ ਸਾਹਿਬ ਦੇ ਵਿੱਚ ਹੋਣ ਵਾਲੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਈ ਜਗਾ ਤੇ ਜਿੱਥੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਪੁਲਸ ਵੱਲੋਂ ਮੌਕੇ ਤੇ ਹੀ ਕਾਬੂ ਵੀ ਕੀਤਾ ਜਾ ਚੁੱਕਿਆ ਹੈ ਅਤੇ ਕਈ ਮਾਮਲਿਆਂ ਦੀ ਅਜੇ ਤੱਕ ਜਾਂਚ ਜਾਰੀ ਹੈ। ਜਿੱਥੇ ਅਜੇ ਤੱਕ ਵੀ ਦੋਸ਼ੀਆਂ ਨੂੰ ਬਣਦੀ ਹੋਈ ਸਜ਼ਾ ਨਹੀਂ ਦਿੱਤੀ ਗਈ ਹੈ। ਉਥੇ ਹੀ ਪੰਜਾਬ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਿੱਥੇ ਦੋਸ਼ੀਆਂ ਵੱਲੋਂ ਬੇਖੌਫ ਹੋ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਹੁਣ ਪੰਜਾਬ ਚ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਹੋਈ ਹੈ ਅਤੇ ਪੁਲਸ ਵੱਲੋਂ ਦੋਸ਼ੀਆਂ ਨੂੰ ਦਬੋਚ ਲਿਆ ਗਿਆ ਹੈ, ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਪਿੰਡ ਤੂੰਗਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਵੱਲੋਂ 1 ਘੰਟੇ ਦੇ ਅੰਦਰ ਹੀ ਸ਼ੱਕ ਦੇ ਅਧਾਰ ਤੇ ਕਾਬੂ ਕਰ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਜਿੱਥੇ ਸਵੇਰ ਦੇ ਸਮੇਂ ਗੁਟਕਾ ਸਾਹਿਬ ਦੇ ਕੁਝ ਅੰਗ ਨਿਸ਼ਾਨ ਸਾਹਿਬ ਦੇ ਕੋਲ ਮੌਜੂਦ ਵੇਖੇ ਗਏ।


ਇਸ ਘਟਨਾ ਦੀ ਸੂਚਨਾ ਤੁਰੰਤ ਹੀ ਪਿੰਡ ਵਾਸੀਆਂ ਵੱਲੋਂ ਪੁਲੀਸ ਨੂੰ ਦੇ ਦਿੱਤੀ ਗਈ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹ ਪੂਰਾ ਮਾਮਲਾ ਜ਼ਮੀਨ ਨਾਲ ਜੁੜਿਆ ਹੋਇਆ ਸੀ ਜਿੱਥੇ ਇਕ ਭਰਾ ਵੱਲੋਂ ਆਪਣੀ ਜ਼ਮੀਨ ਗੁਰਦੁਆਰਾ ਸਾਹਿਬ ਨੂੰ ਦਾਨ ਕੀਤੀ ਗਈ ਹੈ, ਉਥੇ ਹੀ ਦੂਸਰੇ ਭਰਾ ਵੱਲੋਂ ਇਹ ਜ਼ਮੀਨ ਹੜੱਪਣ ਦੇ ਮਕਸਦ ਨਾਲ ਆਪਣੇ ਭਰਾ ਨੂੰ ਬਦਨਾਮ ਕਰਨ ਲਈ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਜਿੱਥੇ ਇਕ ਵਿਅਕਤੀ ਨੂੰ ਸੁਖਮਨੀ ਸਾਹਿਬ ਦਾ ਗੁਟਕਾ ਦਿੱਤਾ ਗਿਆ ਸੀ ਅਤੇ ਉਸ ਤੇ ਸ਼ੱਕ ਹੋਣ ਤੇ ਜਦੋਂ ਵੇਖਿਆ ਗਿਆ ਤਾਂ ਉਸ ਸੁਖਮਨੀ ਸਾਹਿਬ ਦੇ ਗੁਟਕੇ ਵਿਚੋਂ ਇਹ ਅੰਗ ਗਾਇਬ ਪਾਏ ਗਏ ਸਨ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।