ਦੇਸ਼ ਅੰਦਰ ਵੱਖ-ਵੱਖ ਹਸਤੀਆਂ ਵੱਲੋਂ ਜਿਥੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆਉਂਦੀਆ ਰਹਿੰਦੀਆਂ ਹਨ। ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਸੰਗੀਤ ਜਗਤ ਦੇ ਵਿੱਚ ਹਨ ਜਿਨ੍ਹਾਂ ਵੱਲੋਂ ਗਾਇਕੀ ਦੇ ਸਫਰ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਆਪਣੇ ਆਪ ਨੂੰ ਫਰਸ਼ ਤੋਂ ਅਰਸ਼ ਤੱਕ ਪਹੁੰਚਾਇਆ ਗਿਆ ਹੈ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਦੀ ਗਾਇਕੀ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਜਿੱਥੇ ਪੰਜਾਬ ਦੀਆਂ ਅਜਿਹੀਆਂ ਗਾਇਕ ਜੋੜੀਆਂ ਆਪਣੇ ਗੀਤਾਂ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ ਉਥੇ ਹੀ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਹੋਟਲ ਵਿੱਚ ਠਹਿਰੇ ਸਨ ਉਥੇ ਹੀ ਵੱਡਾ ਕਾਂਡ ਹੋਇਆ ਹੈ ਜਿਸ ਬਾਰੇ ਵੱਡੀ ਖਬਰ ਪ੍ਰਾਪਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਸਿੰਘ ਆਪਣੇ ਕੁਝ ਦੋਸਤਾਂ ਦੇ ਨਾਲ ਹਿਮਾਚਲ ਘੁੰਮਣ ਵਾਸਤੇ ਗਏ ਹੋਏ ਸਨ। ਹਿਮਾਚਲ ਪਹੁੰਚਣ ਤੇ ਬੀਤੀ ਰਾਤ ਉਨ੍ਹਾਂ ਵੱਲੋਂ ਮੰਡੀ ਦੇ ਇਕ ਮਸ਼ਹੂਰ ਹੋਟਲ ਵਿਚ ਆਪਣੇ ਰਹਿਣ ਦਾ ਇੰਤਜ਼ਾਮ ਕੀਤਾ ਗਿਆ। ਪਰ ਹੈਰਾਨੀ ਦੀ ਖਬਰ ਉਦੋਂ ਸਾਹਮਣੇ ਆਈ ਜਦੋਂ ਰੋਹਨਪ੍ਰੀਤ ਸਿੰਘ ਆਪਣੇ 3 ਦੋਸਤਾਂ ਦੇ ਨਾਲ ਸ਼ੁੱਕਰਵਾਰ ਰਾਤ ਨੂੰ ਹੋਟਲ ਵਿਚ ਠਹਿਰਿਆ ਅਤੇ ਸਵੇਰ ਸਮੇਂ ਉਹਨਾਂ ਦਾ ਕੀਮਤੀ ਸਮਾਨ,ਸੋਨੇ ਦੀਆਂ ਮੁੰਦਰੀਆਂ, ਉਹਨਾਂ ਦੇ ਮੋਬਾਇਲ ਫੋਨ ਕਮਰੇ ਦੇ ਵਿਚੋਂ ਹੀ ਗਾਇਬ ਦੇਖੇ ਗਏ।

ਇਹ ਸਭ ਕੁਝ ਦੇਖ ਕੇ ਜਿੱਥੇ ਉਹਨਾਂ ਵੱਲੋਂ ਪਹਿਲਾਂ ਇਸ ਬਾਰੇ ਹੋਟਲ ਦੇ ਸਟਾਫ ਨੂੰ ਦੱਸਿਆ ਤੇ ਪੁੱਛ ਪੜਤਾਲ ਕੀਤੀ ਗਈ। ਪਰ ਸਮਾਨ ਨਾ ਮਿਲਣ ਤੇ ਉਨ੍ਹਾਂ ਵੱਲੋਂ ਇਸ ਸਾਰੀ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ ਅਤੇ ਸ਼ਿਕਾਇਤ ਦਰਜ ਕਰਾਈ ਗਈ ਹੈ। ਪੁਲਿਸ ਵੱਲੋਂ ਜਿੱਥੇ ਹੋਟਲ ਨੂੰ ਸੀਲ ਕੀਤਾ ਗਿਆ ਹੈ , ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।ਉਥੇ ਹੀ ਸਾਰਿਆਂ ਤੋਂ ਪੁੱਛਗਿਛ ਵੀ ਕੀਤੀ ਜਾ ਰਹੀ ਹੈ।