ਥਾਣਾ ਖਾਲੜਾ ਦੀ ਪੁਲਸ ਨੇ ਘਰ ’ਚ ਦਾਖਲ ਹੋ ਕੇ ਮਹਿਲਾ ਨਾਲ ਅ-ਸ਼-ਲੀ-ਲ ਹਰਕਤਾਂ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਕਸਬਾ ਖਾਲੜਾ ਨਿਵਾਸੀ ਮਹਿਲਾ ਨੇ ਦੱਸਿਆ ਕਿ ਉਸ ਦਾ ਤਲਾਕ ਹੋ ਚੁੱਕਾ ਹੈ ਅਤੇ ਉਹ ਆਪਣੇ ਪੇਕੇ ਘਰ ਵਿਚ ਰਹਿ ਰਹੀ ਹੈ। ਬੀਤੀ 16 ਮਈ ਨੂੰ ਜਦ ਉਹ ਕੂੜਾ ਕਰਕਟ ਸੁੱਟਣ ਲਈ ਸ਼ਾਮਲਾਟ ਜਗ੍ਹਾ ਵਿਚ ਗਈ ਤਾਂ ਪਿੰਡ ਦੇ ਹੀ ਚਰਨਜੀਤ ਸਿੰਘ ਨਾਮਕ ਵਿਅਕਤੀ ਨੇ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਉਹ ਆਪਣੇ ਘਰ ਵਾਪਸ ਆ ਗਈ।

ਉਸ ਨੇ ਦੱਸਿਆ ਕਿ ਉਸੇ ਰਾਤ ਵਕਤ ਕਰੀਬ 9.30 ਵਜੇ ਚਰਨਜੀਤ ਸਿੰਘ ਆਪਣੇ ਸਾਥੀ ਡਿਪਟੀ ਸਿੰਘ ਨਾਲ ਉਸ ਦੇ ਘਰ ਆਇਆ। ਉਕਤ ਵਿਅਕਤੀਆਂ ਨੇ ਕਥਿਤ ਤੌਰ ’ਤੇ ਉਸ ਦੇ ਮਾਤਾ ਪਿਤਾ ਨੂੰ ਧੱਕੇ ਮਾਰ ਕੇ ਇਕ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਫਿਰ ਉਸ ਦੇ ਪਹਿਨੇ ਕੱਪੜੇ ਪਾੜ ਕੇ ਉਸ ਨਾਲ ਗਲਤ ਹਰਕਤਾਂ ਕੀਤੀਆਂ। ਉਸ ਵਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਮੌਕੇ ਤੋਂ ਫ਼ ਰਾ ਰ ਹੋ ਗਏ, ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਕੁਲਵਿੰਦਰ ਕੌਰ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਡਿਪਟੀ ਸਿੰਘ ਪੁੱਤਰ ਦੇਬਾ ਸਿੰਘ ਅਤੇ ਚਰਨਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀਆਨ ਖਾਲੜਾ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।