ਅਜੋਕੇ ਸਮੇਂ ਵਿੱਚ ਨੌਜਵਾਨਾਂ ਵੱਲੋਂ ਜ਼ਿੰਦਗੀ ਵਿੱਚ ਆਈਆਂ ਛੋਟੀਆਂ ਮੋਟੀਆਂ ਪ੍ਰੇਸ਼ਾਨੀਆਂ ਕਾਰਨ ਆਪਣੀ ਜਾਨ ਤਕ ਖ਼ਤਮ ਕਰ ਦਿੱਤੀ ਜਾਂਦੀ ਹੈ । ਜੀਵਨ ਵਿੱਚ ਛੋਟੀਆਂ ਛੋਟੀਆਂ ਗੱਲਾਂ ਕਾਰਨ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ , ਜਿਸ ਕਾਰਨ ਪਿੱਛੇ ਰਹਿੰਦਾ ਪੂਰਾ ਪਰਿਵਾਰ ਰੁਲ ਜਾਂਦਾ ਹੈ ਤੇ ਅਜਿਹਾ ਇਕ ਮਾਮਲਾ ਬੁਢਲਾਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਲੜਕੀ ਵੱਲੋਂ ਆਪਣੇ ਦੋਸਤ ਨੂੰ ਜਦੋਂ ਮਿਲਣ ਤੋਂ ਇਨਕਾਰ ਕੀਤਾ ਗਿਆ ਤਾ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਗਈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਨੇੜਲੇ ਪਿੰਡ ਦਾਤੇਵਾਸ ਵਿਖੇ ਮੋਟਰਸਾਈਕਲ ਰਿਪੇਅਰ ਦਾ ਕੰਮ ਕਰਨ ਵਾਲੇ ਗਗਨਦੀਪ ਸਿੰਘ ਨਾਮ ਦੇ ਵਿਅਕਤੀ ਵੱਲੋਂ ਬਾਰਵੀ ਵਿੱਚ ਪੜ੍ਹਨ ਵਾਲੀ ਇਕ ਲੜਕੀ ਨਾਲ ਜਾਣ ਪਛਾਣ ਹੁੰਦਿਆਂ ਦੋਸਤੀ ਹੋ ਗਈ ।

ਜਦੋਂ ਲੜਕੀ ਨੂੰ ਪਤਾ ਲੱਗਾ ਕਿ ਨੌਜਵਾਨ ਸ਼ਾਦੀਸ਼ੁਦਾ ਹੈ ਇਕ ਬੱਚੇ ਦਾ ਬਾਪ ਹੈ ਤਾਂ ਲੜਕੀ ਦੀ ਆਪਣੇ ਦੋਸਤ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ । ਜਿਸ ਕਾਰਨ ਗਗਨਦੀਪ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਉਸ ਨੂੰ ਮੌਕੇ ਤੇ ਸਰਕਾਰੀ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ । ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ । ਪੁਲੀਸ ਨੇ ਲੜਕੀ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਤੇ ਮਾਮਲਾ ਦਰਜ ਕਰ ਲਿਆ ਹੈ ।

ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਐੱਸਐੱਚਓ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਲੜਕੀ ਖ਼ਿਲਾਫ਼ ਧਾਰਾ 306 ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਨੂੰ ਵਾਰਸਾਂ ਹਵਾਲੇ ਸੌਂਪ ਦਿੱਤਾ ਗਿਆ ਹੈ ।