ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਭਾਵੁਕ ਵੀ ਹੋਏ।ਸਿੱਧੂ ਦੇ ਮਾਤਾ-ਪਿਤਾ ਨੇ ਗ੍ਰਹਿ ਮੰਤਰੀ ਤੋਂ ਨੌਜਵਾਨ ਪੁੱਤ ਦੀ ਮੌਤ ‘ਤੇ ਇਨਸਾਫ਼ ਮੰਗਿਆ ਹੈ।

ਜਲਦ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।ਦੱਸ ਦੇਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਘਰ ਪੰਜਾਬ ਦੇ ਸੀਐੱਮ ਭਗਵੰਤ ਮਾਨ ਵੀ ਪਰਿਵਾਰ ਦਾ ਦੁੱਖ ਵੰਡਾਉਣ ਪਹੁੰਚੇ ਸਨ ਤਾਂ ਸਿੱਧੂ ਦੇ ਮਾਤਾ ਪਿਤਾ ਨੇ ਚਿੱਠੀ ਸੌਂਪ ਸੀਐੱਮ ਮਾਨ ਤੋਂ ਇਨਸਾਫ਼ ਦੀ ਮੰਗ ਕੀਤੀ।ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ੋਸਲ ਮੀਡੀਆ ’ਤੇ ਚੱਲਦੀਆਂ ਅਫ਼ਵਾਹਾਂ ਪ੍ਰਤੀ ਦੁੱਖ ਜਿਤਾਉਂਦਿਆਂ ਕਿਹਾ ਕਿ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ, ਮੇਰਾ ਚੋਣ ਲੜਨ ਦਾ ਮਨ ਨਹੀਂ ਹੈ।

ਇਸ ਤੋਂ ਪਹਿਲਾਂ ਸ਼ੋਸਲ ਮੀਡੀਆ ’ਤੇ ਅਜਿਹੀਆਂ ਚਰਚਾਵਾਂ ਚੱਲ ਰਹੀਆਂ ਸਨ ਕਿ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਈ ਜਾਵੇ ਅਤੇ ਉਨ੍ਹਾਂ ਨੂੰ ਸਾਰੀਆਂ ਪਾਰਟੀਆਂ ਦਾ ਸਾਂਝਾ ਉਮੀਦਵਾਰ ਬਣਾਇਆ ਜਾਵੇ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ 8 ਜੂਨ ਨੂੰ ਬੱਚੇ ਦਾ ਭੋਗ ਹੈ, ਤੁਸੀਂ ਆਇਓ, ਰਹਿੰਦੀਆਂ ਗੱਲਾਂ ਤੁਹਾਡੇ ਨਾਲ ਉਸ ਦਿਨ ਕਰਾਂਗੇ, ਮੇਰਾ ਮਨ ਇਸ ਸਮੇਂ ਬਹੁਤ ਕੁੱਝ ਕਹਿਣ ਦੇ ਹਲਾਤ ਵਿੱਚ ਨਹੀਂ ਹੈ।