Sidhu Moosewala Murder Case: ਪੁਲਿਸ ਹੱਥ ਲੱਗੇ ਅਹਿਮ ਸੁਰਾਗ਼, ਛੇਤੀ ਹੋਵੇਗਾ ਖੁਲਾਸਾ, SSP ਮਾਨਸਾ ਦਾ ਦਾਅਵਾ; ਫਾਈਰਿੰਗ ਦੀ ਵੀਡੀਓ ਵੀ…
Sidhu Moosewala Murder Case:ਹਾਲੇ ਤਕ ਗਾਇਕ ਸਿੱਧੂ ਮੂਸੇ ਵਾਲਾ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀਆਂ ਦੇ ਚਿਹਰੇ ਬੇਨਕਾਬ ਨਹੀਂ ਹੋ ਸਕੇ, ਜਿਸ ਕਰਕੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠ ਰਹੇ ਹਨ ਅਤੇ ਸਿੱਧੂ ਮੂਸੇਵਾਲਾ ਸਮਰਥਕਾਂ ਵਿਚ ਗੁੱਸੇ ਦੀ ਲਹਿਰ ਹੈ। ਉਧਰ, ਮਾਨਸਾ ਪੁਲਿਸ ਨੇ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਹੈ ਅਤੇ ਕਈ ਅਹਿਮ ਸੁਰਾਗ ਹੱਥ ਲੱਗਣ ਬਾਰੇ ਦਾਅਵਾ ਕੀਤਾ ਹੈ

ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ 29 ਮਈ ਦੀ ਸ਼ਾਮ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਕਰਕੇ ਪੂਰੀ ਦੁਨੀਆਂ ਵਿੱਚ ਸੋਗ ਅਤੇ ਗੁੱਸੇ ਦੀ ਲਹਿਰ ਹੈ। ਅੱਜ 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਖਾਲੀ ਦੇ ਖਾਲੀ ਹਨ। ਪੰਜਾਣਬ ਪੁਲਿਸ (Punjab Police) ਦੇ ਹੱਥ ਦੋਸ਼ੀਆਂ ਦਾ ਕੋਈ ਅਹਿਮ ਸੁਰਾਗ ਹੱਥ ਨਹੀਂ ਲੱਗ ਸਕਿਆ। ਹਾਲੇ ਤਕ ਗਾਇਕ ਸਿੱਧੂ ਮੂਸੇ ਵਾਲਾ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀਆਂ ਦੇ ਚਿਹਰੇ ਬੇਨਕਾਬ ਨਹੀਂ ਹੋ ਸਕੇ, ਜਿਸ ਕਰਕੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠ ਰਹੇ ਹਨ ਅਤੇ ਸਿੱਧੂ ਮੂਸੇਵਾਲਾ ਸਮਰਥਕਾਂ ਵਿਚ ਗੁੱਸੇ ਦੀ ਲਹਿਰ ਹੈ। ਉਧਰ, ਮਾਨਸਾ ਪੁਲਿਸ ਨੇ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਹੈ ਅਤੇ ਕਈ ਅਹਿਮ ਸੁਰਾਗ ਹੱਥ ਲੱਗਣ ਬਾਰੇ ਦਾਅਵਾ ਕੀਤਾ ਹੈ।

ਹੁਣ ਦੇਖਣਾ ਹੋਵੇਗਾ ਕਿ ਆਖਰ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦੇ ਕਾਤਲ ਕਦੋਂ ਸਲਾਖਾਂ ਪਿੱਛੇ ਹੁੰਦੇ ਹਨ ।ਪੁਲੀਸ ਵਾਰ ਵਾਰ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਸ਼ੱਕੀ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਇਹ ਵੀ ਦਾਅਵਾ ਕਰ ਰਹੀ ਹੈ ਕਿ ਘਟਨਾ ਨੂੰ ਅੰਜਾਮ ਦੇਣ ਅਤੇ ਗਾਇਕ ਸਿੱਧੂ ਮੂਸੇ ਵਾਲਾ ਦੇ ਘਰ ਤੋਂ ਨਿਕਲਣ ਤੋਂ ਲੈ ਕੇ ਘਟਨਾ ਤੱਕ ਪਹੁੰਚਣ ਦੀ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਗਈ ਹੈ, ਇਥੋਂ ਤੱਕ ਕੇ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸੇ ਦੇ ਨਾਲ ਲਗਦੇ ਪਿੰਡਾਂ ਵਿੱਚੋਂ ਵੀ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਮਾਨਸਾ ਦੇ ਐੱਸਐੱਸਪੀ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ‘ਤੇ ਫਾਇਰਿੰਗ ਕਰਨ ਦੀ ਵੀਡੀਓ ਵੀ ਕੁਝ ਸਕਿੰਟਾਂ ਦੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਜਾਂਚ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਪੁਲਿਸ ਇਹ ਵੀ ਦਾਅਵਾ ਕਰ ਰਹੀ ਹੈ ਕਿ ਲਾਰੈਂਸ ਬਿਸ਼ਨੋਈ, ਜਿਸ ਨੇ ਇਸ ਘਟਨਾ ਨੂੰ ਅੰਜਾਮ ਦਿਵਾਉਣ ਦੀ ਜ਼ਿੰਮੇਵਾਰੀ ਲਈ ਉਸ ਤੋਂ ਵੀ ਪੁੱਛਗਿੱਛ ਵਿੱਚ ਅਹਿਮ ਸੁਰਾਗ ਹੱਥ ਲੱਗੇ ਹਨ ਅਤੇ ਜਲਦ ਇਸ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।