ਜਿੱਥੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਸੀ ਜਦੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਸਿੱਧੂ ਮੂਸੇਵਾਲਾ ਆਪਣੀ ਮਾਸੀ ਨੂੰ ਮਿਲਣ ਵਾਸਤੇ ਆਪਣੇ ਦੋ ਦੋਸਤਾਂ ਦੇ ਨਾਲ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਜਵਾਹਰਕੇ ਵਿਖੇ ਪਹੁੰਚੇ ਤਾਂ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਥੇ ਹੀ ਵੱਖ ਵੱਖ ਦੇਸ਼ਾਂ ਦੇ ਵਿਚ ਸਿੱਧੂ ਮੂਸੇਵਾਲਾ ਨੂੰ ਅਜੇ ਤਕ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ।।

ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਨੂੰ ਲੈ ਕੇ ਅਤੇ ਉਸ ਦੇ ਕਤਲ ਕਾਂਡ ਨੂੰ ਲੈ ਕੇ ਆਏ ਦਿਨ ਹੀ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਸਿਧੁ ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾ ਵਿਆਹ ਦੀ ਤਰੀਕ ਨੂੰ ਟਾਲ ਦਿੱਤਾ ਸੀ ਜਿਸ ਕਾਰਨ ਹਰ ਕੋਈ ਭਾਵੁਕ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਸੀ ਕਿ ਜਲਦੀ ਸਿੱਧੂ ਮੂਸੇਵਾਲਾ ਦਾ ਵਿਆਹ ਹੋਣ ਵਾਲਾ ਹੈ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਜਿਥੇ ਵਿਆਹ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।

ਹੁਣ ਖਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਵੱਲੋਂ ਆਪਣੀ ਮੌਤ ਤੋਂ ਕੁਝ ਦਿਨ ਪਹਿਲਾਂ ਹੀ ਆਪਣੇ ਵਿਆਹ ਦੀ ਤਰੀਕ ਨੂੰ ਟਾਲ ਦਿੱਤਾ ਗਿਆ ਸੀ। ਉਸ ਦਾ ਵਿਆਹ ਜਿੱਥੇ ਕੈਨੇਡਾ ਵਿਚ ਰਹਿਣ ਵਾਲੀ ਅਮਨਦੀਪ ਕੌਰ ਦੇ ਨਾਲ ਤੈਅ ਕੀਤਾ ਗਿਆ ਸੀ ਅਤੇ ਦੋ ਸਾਲ ਪਹਿਲਾਂ ਉਨ੍ਹਾਂ ਦੀ ਮੰਗਣੀ ਹੋਈ ਸੀਵਿਆਹ ਅਪ੍ਰੈਲ ਮਹੀਨੇ ਦੇ ਵਿੱਚ ਕੀਤਾ ਜਾਣਾ ਤੈਅ ਕੀਤਾ ਗਿਆ ਸੀ। ਉਥੇ ਹੀ ਫਰਵਰੀ ਤੇ ਵਿੱਚ ਆਈਆਂ ਚੋਣਾਂ ਦੇ ਦੌਰਾਨ ਜਿੱਥੇ ਸਿੱਧੂ ਮੂਸੇਵਾਲਾ ਦੀ ਹਾਰ ਹੋ ਗਈ,ਜਿਸ ਕਾਰਨ ਉਸ ਵੱਲੋਂ ਅਪਰੈਲ ਵਿਚ ਹੋਣ ਵਾਲੇ ਵਿਆਹ ਨੂੰ ਨਵੰਬਰ ਤੱਕ ਟਾਲ ਦਿੱਤਾ ਗਿਆ ਸੀ।

ਜਿੱਥੇ ਇਹ ਵਿਆਹ ਹੁਣ ਨਵੰਬਰ ਵਿੱਚ ਕੀਤਾ ਜਾਣਾ ਸੀ ਉਥੇ ਹੀ ਮਾਤਾ ਪਿਤਾ ਵੱਲੋ ਆਖਿਆ ਜਾ ਰਿਹਾ ਹੈ ਕਿ ਉਹ ਨਹੀਂ ਜਾਣਦੇ ਸਨ ਕਿ ਪੁੱਤਰ ਵੱਲੋਂ ਬਦਲਿਆ ਗਿਆ ਫ਼ੈਸਲਾ ਇਸ ਤਰਾਂ ਦਾ ਹੋਵੇਗਾ ਕਿ ਕਦੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਦਾ ਆਪਣੇ ਹੱਥੀਂ ਵਿਆਹ ਨਹੀਂ ਕੀਤਾ ਜਾਵੇਗਾ। ਇਸ ਘਟਨਾ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।