ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਦੀ ਦਰ ਅਤੇ ਨਸ਼ਿਆਂ ਦੀ ਦਲਦਲ ਨੂੰ ਦੇਖਦੇ ਹੋਏ ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਨੂੰ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ ਜਿਨ੍ਹਾਂ ਵੱਲੋਂ ਆਪਣੇ ਬਿਹਤਰ ਭਵਿੱਖ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਕੈਨੇਡਾ ਦੀ ਧਰਤੀ ਤੇ ਗਏ ਹੋਏ ਬਹੁਤ ਸਾਰੇ ਪੰਜਾਬੀਆਂ ਵੱਲੋਂ ਜਿੱਥੇ ਟਰੱਕ ਚਲਾਉਣ ਦਾ ਕੰਮ ਕੀਤਾ ਜਾਂਦਾ ਹੈ। ਉੱਥੇ ਹੀ ਪੰਜਾਬੀ ਨੌਜਵਾਨਾਂ ਨਾਲ ਵਾਪਰਨ ਵਾਲੇ ਭਿਆਨਕ ਹਾਦਸੇ ਉਨ੍ਹਾਂ ਦੇ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੇ ਹਨ। ਜਦੋਂ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀ ਖ਼ਬਰ ਉਨ੍ਹਾਂ ਤੱਕ ਪਹੁੰਚਦੀ ਹੈ।

ਹੁਣ ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਅੱਗ ਲੱਗਣ ਕਾਰਨ ਟਰੱਕ ਵਿੱਚ ਨੌਜਵਾਨ ਜ਼ਿੰਦਾ ਸੜ ਜਾਣ ਕਾਰਨ ਮੌਤ ਹੋਈ ਹੈ ਜਿਸ ਦਾ ਜਨਵਰੀ ਵਿੱਚ ਵਿਆਹ ਹੋਣ ਵਾਲਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਹਾਦਸਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਤਰਨਤਾਰਨ ਦੀ ਧਰਤੀ ਤੋਂ ਰੋਜ਼ੀ-ਰੋਟੀ ਦੀ ਖਾਤਰ ਕੈਨੇਡਾ ਜਾਣ ਵਾਲਾ 26 ਸਾਲਾ ਨੌਜਵਾਨ ਰਿਸ਼ਭ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਉਸ ਸਮੇਂ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਇਹ ਨੌਜਵਾਨ ਜਦੋਂ ਆਪਣੇ ਕੰਮ ਉਪਰ ਰੋਜ਼ਾਨਾ ਦੀ ਤਰ੍ਹਾਂ ਹੀ ਜਾ ਰਿਹਾ ਸੀ

ਇਹ ਨੌਜਵਾਨ ਜਿੱਥੇ ਬਰੈਂਪਟਨ ਦੇ ਵਿਚ ਰਹਿ ਰਿਹਾ ਸੀ ਉਥੇ ਹੀ ਮਾਂਟਰੀਅਲ ਵਿਖੇ ਉਸ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋਇਆ ਹੈ। ਉਸ ਸਮੇਂ ਇਹ ਨੌਜਵਾਨ ਆਪਣੇ ਕੰਮ ਤੇ ਹੀ ਜਾ ਰਿਹਾ ਸੀ ਜਿਸ ਸਮੇਂ ਟਰੱਕ ਅਚਾਨਕ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਨੌਜਵਾਨ ਦੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਨੌਜਵਾਨ ਦੀ ਟਰੱਕ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆ ਜਾਣ ਕਾਰਨ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਨੌਜਵਾਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ।;

ਉੱਥੇ ਹੀ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਇਕ ਨੌਜਵਾਨ ਦੇ ਦੋਸਤਾਂ ਵੱਲੋਂ ਪਰਿਵਾਰ ਨੂੰ ਦਿੱਤੀ ਗਈ ਹੈ। ਪਰਿਵਾਰ ਵਿਚ ਇਸ ਨੌਜਵਾਨ ਦੇ ਮਾਤਾ ਪਿਤਾ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਰਿਸ਼ਵ ਦਾ ਜਨਵਰੀ ਦੇ ਵਿੱਚ ਵਿਆਹ ਹੋਣ ਵਾਲਾ ਸੀ ਜਿਸ ਬਾਬਤ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।