ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਘਰ ਦੀ ਆਰਥਿਕ ਸਥਿਤੀ ਨੂੰ ਬਿਹਤਰ ਕਰਨ ਵਾਸਤੇ ਵਿਦੇਸ਼ਾਂ ਵਿੱਚ ਗਏ ਹੋਏ ਇਨ੍ਹਾਂ ਨੌਜਵਾਨਾਂ ਵੱਲੋਂ ਜਿਥੇ ਹੱਡ ਤੋੜ ਮਿਹਨਤ ਕੀਤੀ ਜਾਂਦੀ ਹੈ। ਜਿਸ ਸਦਕਾ ਉਹਨਾਂ ਵੱਲੋਂ ਪਿੱਛੇ ਵਸਦੇ ਆਪਣੇ ਪਰਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਵਿਦੇਸ਼ਾਂ ਵਿੱਚ ਗਏ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਵੱਲੋਂ ਜਿੱਥੇ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਹਰ ਵਕਤ ਅਰਦਾਸ ਕੀਤੀ ਜਾਂਦੀ ਹੈ। ਪਰ ਵਿਦੇਸ਼ਾਂ ਦੀ ਧਰਤੀ ਤੇ ਗਏ ਇਹ ਨੌਜਵਾਨ ਅੱਜ ਇਥੇ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।

ਉਥੇ ਹੀ ਕੁਝ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਵੀ ਆ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਹੁਣ ਇਥੇ ਵਿਦੇਸ਼ ਚ 33 ਸਾਲਾਂ ਨੌਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਪਰਿਵਾਰ ਚ ਛਾਇਆ ਸੋਗ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਗੋਰਾਇਆ ਤੋਂ ਸਾਹਮਣੇ ਆਈ ਹੈ। ਜਿੱਥੇ ਗੋਰਾਇਆ ਦੇ ਪੱਕਾ ਦਰਵਾਜ਼ਾ ਨਿਵਾਸੀ 33 ਸਾਲਾ ਸੰਦੀਪ ਕੁਮਾਰ ਸਨੀ ਪੁੱਤਰ ਹਰਮੇਸ਼ ਲਾਲ ਦੀ ਆਬੂਧਾਬੀ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ।

ਜਿੱਥੇ ਰੋਜ਼ੀ ਰੋਟੀ ਦੀ ਖਾਤਰ ਸੰਦੀਪ ਕੁਮਾਰ ਆਬੂਧਾਬੀ ਗਿਆ ਸੀ। ਉਥੇ ਹੀ ਹਾਰਟ ਅਟੈਕ ਹੋਣ ਨਾਲ ਉਸ ਦੀ ਮੌਤ ਦੀ ਖਬਰ ਘਰ ਪਹੁੰਚਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਖਬਰ ਦੇ ਨਾਲ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇਗਾ।

ਜਿਸ ਤੋਂ ਬਾਅਦ ਗੁਰਾਇਆ ਪਹੁੰਚਣ ਤੇ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਲੋਕਾਂ ਵੱਲੋਂ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉਥੇ ਹੀ ਨੌਜਵਾਨ ਦੀ ਮ੍ਰਿਤਕ ਦੇਹ ਦੇ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਕਿਉਂਕਿ ਇਸ ਗੱਲ ਦੀ ਖਬਰ ਮਿਲਦੇ ਹੀ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਉਥੇ ਹੀ ਵਿਰਲਾਪ ਕਰਦਿਆਂ ਨੂੰ ਦੇਖ ਕੇ ਹਰ ਇੱਕ ਅੱਖ ਨਮ ਹੋ ਰਹੀ ਹੈ।