ਅੱਜਕਲ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਕਿ ਲੋਕਾਂ ਦੇ ਰੋਂਗਟੇ ਖੜ੍ਹੇ ਕਰ ਦਿੰਦੇ ਹਨ। ਜਿੱਥੇ ਲੋਕਾਂ ਵੱਲੋਂ ਛੋਟੇ ਛੋਟੇ ਵਿਵਾਦ ਦੇ ਚਲਦਿਆਂ ਹੋਇਆਂ ਲੋਕਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ ਉਥੇ ਹੀ ਕੁਝ ਨਜਾਇਜ਼ ਸੰਬੰਧਾਂ ਦੇ ਮਾਮਲਿਆਂ ਦੇ ਹੁੰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਪਤੀ ਪਤਨੀ ਨੂੰ ਨਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਦਿੱਤੀ ਰੂਹ ਕੰਬਾਊ ਮੌਤ, ਉਜੜੇ 2 ਪਰਿਵਾਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਦੇ ਅਧੀਨ ਆਉਂਦੇ ਪਿੰਡ ਝੋਰੜਖੇੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਹੋਇਆਂ ਇੱਕ ਮਿਹਨਤ-ਮਜ਼ਦੂਰੀ ਕਰਨ ਵਾਲੇ ਪਤੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਪਤੀ ਪਤਨੀ ਦੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਫੋਨ ਕੀਤਾ ਜਾ ਰਿਹਾ। ਜਿਸ ਤੋਂ ਵੱਧ ਤਿੰਨ ਚਾਰ ਦਿਨ ਦਾ ਸਮਾਂ ਬੀਤਣ ਤੇ ਜਦੋਂ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਦੇ ਘਰ ਆ ਕੇ ਦੇਖਿਆ ਗਿਆ ਤਾਂ ਸਭ ਹੈਰਾਨ ਪਰੇਸ਼ਾਨ ਰਹਿ ਗਿਆ ਕਿਉਂਕਿ ਘਰ ਦੇ ਅੰਦਰ ਪਤੀ ਪਤਨੀ ਦੀਆਂ ਲਾਸ਼ਾਂ ਮੌਜੂਦ ਸਨ। ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਵੀ ਕੈਮਰਿਆਂ ਦੀ ਮਦਦ ਨਾਲ ਦੋ ਘੰਟਿਆਂ ਦੇ ਅੰਦਰ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਜਿਸ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਸ ਵੱਲੋਂ ਆਪਣੀ ਪਤਨੀ ਅਤੇ ਪ੍ਰਸ਼ੋਤਮ ਸਿੰਘ ਦੇ ਰਿਸ਼ਤੇ ਉਪਰ ਸ਼ੱਕ ਕੀਤਾ ਜਾ ਰਿਹਾ ਸੀ ਜਿਸਦੇ ਚਲਦਿਆਂ ਹੋਇਆਂ ਉਸ ਵੱਲੋਂ ਪਰਸ਼ੋਤਮ ਸਿੰਘ ਦਾ ਕਤਲ ਕਰ ਦਿੱਤਾ ਗਿਆ ਅਤੇ ਉਸ ਦੀ ਪਤਨੀ ਉਠ ਗਈ ਸੀ ਜਿਸ ਕਾਰਨ ਉਸ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸ ਦਈਏ ਕਿ ਮ੍ਰਿਤਕ ਪੁਰਸ਼ੋਤਮ ਸਿੰਘ ਪੁੱਤਰ ਚੰਨਣ ਸਿੰਘ ਅਤੇ ਉਸ ਦੀ ਪਤਨੀ ਸੁਖਦੀਪ ਕੌਰ ਦੋਵੇਂ ਪਿੰਡ ਵਿਚ ਹੀ ਮਿਹਨਤ ਮਜ਼ਦੂਰੀ ਕਰਦੇ ਸਨ।

ਉਥੇ ਹੀ ਦੋਸ਼ੀ ਬਲਦੇਵ ਸਿੰਘ ਨੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਸੋਮਵਾਰ ਰਾਤ ਪੁਰਸ਼ੋਤਮ ਸਿੰਘ ਤੇ ਉਸ ਦੀ ਪਤਨੀ ਦਾ ਕਤਲ ਕਰ ਦਿੱਤਾ। ਉਸ ਮਰਨ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਸਾਂ ਦੇ ਹਵਾਲੇ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।