ਕੁਝ ਲੋਕਾਂ ਵੱਲੋਂ ਜਿੱਥੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਅੱਜਕਲ੍ਹ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿੱਥੇ ਪਰਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਦਾ ਹੈ। ਉਥੇ ਹੀ ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਵੱਲੋਂ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਤੇ ਚੋਰੀ ਦੀਆਂ ਇਨ੍ਹਾਂ ਚੀਜ਼ਾਂ ਨੂੰ ਵੇਚ ਕੇ ਪੈਸਾ ਵੀ ਕਮਾਉਣ ਦਾ ਜ਼ਰੀਆ ਬਣਾਇਆ ਜਾਂਦਾ ਹੈ। ਹੁਣ ਪ੍ਰੇਮੀ ਜੋੜੇ ਨੇ ਅਜਿਹਾ ਕਾਰਾ ਕੀਤਾ ਹੈ ਕਿ ਪੁਲਿਸ ਵੱਲੋਂ ਕਾਬੂ ਕੀਤੇ ਜਾਣ ਤੇ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਪੁਲਿਸ ਵੱਲੋਂ ਇੱਕ ਅਜਿਹੇ ਜੋੜੇ ਨੂੰ ਕਾਬੂ ਕੀਤਾ ਗਿਆ ਹੈ ਕਿ ਲੁਧਿਆਣਾ ਦੇ ਵਿੱਚ ਪਿਛਲੇ ਕੁਝ ਸਮੇਂ ਤੋਂ ਲਿਵ-ਇਨ-ਰਿਲੇਸ਼ਨਸ਼ਿਪ ਦੇ ਵਿੱਚ ਰਹਿ ਰਿਹਾ ਹੈ। ਉੱਥੇ ਹੀ ਇਸ ਜੋੜੇ ਨੂੰ ਪੁਲਿਸ ਵੱਲੋਂ ਜਲੰਧਰ ਵਿੱਚ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਪੁਲੀਸ ਵੱਲੋਂ ਪਠਾਨਕੋਟ ਚੌਕ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਅਤੇ ਗੁਪਤ ਸੂਚਨਾ ਦੇ ਅਧਾਰ ਤੇ ਇਸ ਨਾਕਾਬੰਦੀ ਦੇ ਦੌਰਾਨ ਜਦੋਂ ਸ਼ੱਕ ਪੈਣ ਤੇ ਚਿੱਟੇ ਰੰਗ ਦੀਆਂ ਦੋ ਐਕਟਿਵਾ ਰੁਕ ਗਈਆ ਜਿਨ੍ਹਾਂ ਤੇ ਇੱਕ ਨੌਜਵਾਨ ਅਤੇ ਇੱਕ ਔਰਤ ਸਵਾਰ ਸੀ।

ਇਨ੍ਹਾਂ ਵਿਚ ਦੋਸ਼ੀਆਂ ਦੀ ਪਹਿਚਾਣ ਜਿਥੇ ਗੁਰਪ੍ਰੀਤ ਗੋਪੀ ਪੁੱਤਰ ਜੋਗਿੰਦਰ ਪਾਲ ਵਾਸੀ ਭੱਠੀਆਂ ਕਲੋਨੀ ਲੁਧਿਆਣਾ, ਜੋ ਕੇ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ, ਤੇ ਔਰਤ ਨੀਤੂ ਪਤਨੀ ਸੋਨੂੰ ਲਾਖਾ ਮੂਲ ਵਾਸੀ ਮੋਤੀ ਬਾਗ ਜਲੰਧਰ ਵਜੋਂ ਹੋਈ ਹੈ। ਜੋ ਲੁਧਿਆਣਾ ਦੇ ਵਿੱਚ ਹੀ ਪ੍ਰਾਈਵੇਟ ਜੋਬ ਕਰਦੀ ਹੈ। ਜਿਸ ਦਾ ਵਿਆਹ ਕੀਤੇ ਹੋਰ ਹੋਇਆ ਹੈ ਪਰ ਇਸ ਸਮੇਂ ਉਹ ਗੋਪੀ ਦੇ ਨਾਲ ਹੀ ਲੁਧਿਆਣਾ ਦੇ ਵਿੱਚ ਲਿਵ ਇਨ ਰਿਲੇਸ਼ਨਸ਼ਿਪ ਦੇ ਵਿੱਚ ਰਹਿ ਰਹੀ ਹੈ।