ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਨਾਲ ਸੋਸ਼ਲ ਮੀਡੀਆ ’ਤੇ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਬੀਤੇ ਦਿਨੀਂ ਵੀ ਗਿੱਪੀ ਨੇ ਇਕ ਅਜਿਹੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਇਸ ਤਸਵੀਰ ’ਚ ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਤੇ ਪੁੱਤਰ ਗੁਰਬਾਜ਼ ਗਰੇਵਾਲ ਨਾਲ ਨਜ਼ਰ ਆ ਰਹੇ ਹਨ। ਤਸਵੀਰ ’ਚ ਦੇਖਿਆ ਜਾ ਸਕਦਾ ਹੈ ਕਿ ਗਿੱਪੀ ਗਰੇਵਾਲ ਪਤਨੀ ਨੂੰ ਆਪਣੇ ਵੱਲ ਖਿੱਚਦੇ ਨਜ਼ਰ ਆ ਰਹੇ ਹਨ, ਜਦਕਿ ਪੁੱਤਰ ਗੁਰਬਾਜ਼ ਗਰੇਵਾਲ ਮੰਮੀ ਰਵਨੀਤ ਗਰੇਵਾਲ ਦੇ ਵਾਲਾਂ ਨੂੰ ਖਿੱਚ ਰਿਹਾ ਹੈ।

ਇਸ ਤਸਵੀਰ ਨਾਲ ਗਿੱਪੀ ਗਰੇਵਾਲ ਨੇ ਕੈਪਸ਼ਨ ’ਚ ‘ਫੈਮਿਲੀ’ ਲਿਖਿਆ ਤੇ ਨਾਲ ਹੀ ਦਿਲ ਵਾਲੀ ਇਮੋਜੀ ਵੀ ਬਣਾਈ। ਤਸਵੀਰ ਨੂੰ ਹੁਣ ਤਕ 1 ਲੱਖ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ। ਤਸਵੀਰ ’ਤੇ ਅਦਾਕਾਰ ਧੀਰਜ ਕੁਮਾਰ ਨੇ ਵੀ ਦਿਲ ਵਾਲੀ ਇਮੋਜੀ ਸਾਂਝੀ ਕਰਕੇ ਕੁਮੈਂਟ ਕੀਤਾ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਗਿੱਪੀ ਗਰੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਦੀ ਇਕ ਵੀਡੀਓ ਗਿੱਪੀ ਨੇ ਇੰਸਟਾਗ੍ਰਾਮ ਰੀਲਸ ’ਤੇ ਸਾਂਝੀ ਕੀਤੀ ਹੈ। ਵੀਡੀਓ ਦੀ ਬੈਕਗਰਾਊਂਡ ’ਚ ਹੈਪੀ ਰਾਏਕੋਟੀ ਦਾ ਧਾਰਮਿਕ ਗੀਤ ‘ਵਾਹ ਗੁਰੂ’ ਸੁਣਾਈ ਦੇ ਰਿਹਾ ਹੈ।..