ਇੱਥੋਂ ਦੀ ਨਿਊਂ ਕੈਂਟ ਰੋਡ ਰਹਿੰਦੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਨੀਲਮ ਰਾਣੀ ਦਾ ਕਥਿਤ ਤੌਰ ‘ਤੇ ਕਹੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਖ਼ੁਦ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਘਟਨਾ ਸਥਾਨ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਕਾਲਾ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਇਸ ਹਫ਼ਤੇ ‘ਚ ਇਸੇ ਇਲਾਕੇ ‘ਚ ਪਤੀ ਵਲੋਂ ਪਤੀ ਦੇ ਕਤਲ ਦੀ ਇਹ ਦੂਜੀ ਘਟਨਾ ਹੈ।

ਸਥਾਨਕ ਨਿਊ ਕੈਂਟ ਰੋਡ ‘ਤੇ ਇੱਕ ਵਿਅਕਤੀ ਨੇ ਕਥਿਤ ਕਹੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਖੁਦ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਨੇ ਘਰੇਲੂ ਕਲੇਸ਼ ਕਾਰਨ ਆਪਣੀ ਪਤਨੀ ਨੀਲਮ ਦਾ ਕਤਲ ਕੀਤਾ ਹੈ।

ਥਾਣਾ ਸਿਟੀ ਫਰੀਦਕੋਟ ਦੇ ਐੱਸ.ਐੱਚ.ਓ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸੁਖਵਿੰਦਰ ਸਿੰਘ ਅਤੇ ਨੀਲਮ ਰਾਣੀ ਦਰਮਿਆਨ ਘਰੇਲੂ ਕਲੇਸ਼ ਸੀ ਅਤੇ ਨੀਲਮ 7-8 ਮਹੀਨੇ ਪੇਕੇ ਰਹਿਣ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਸੁਖਵਿੰਦਰ ਸਿੰਘ ਕੋਲ ਵਾਪਸ ਆ ਕੇ ਰਹਿਣ ਲੱਗ ਪਈ ਸੀ ਅਤੇ ਅੱਜ ਦਿਨ ਦਿਹਾੜੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਿਟੀ ਪੁਲੀਸ ਫਰੀਦਕੋਟ ਨੇ ਸੁਖਵਿੰਦਰ ਸਿੰਘ ਉਰਫ਼ ਕਾਲਾ ਖਿਲਾਫ਼ ਆਈ.ਪੀ.ਸੀ ਦੀ ਧਾਰਾ 302 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।