ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੱਖਾਂ ਦੀ ਚੋਰੀ ਹੋਣ ਦੀ ਖ਼ਬਰ ਹੈ। ਚੋਰ ਘਰੋਂ ਨਕਦੀ, ਜਿਊਲਰੀ ਅਤੇ ਲਾਇਸੈਂਸੀ ਪਿਸਤੌਲ ਲੈ ਗਏ। ਘਰ ਦੇ ਨੌਕਰ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਘਟਨਾ ਨੂੰ ਅੰਜਾਮ ਦਿੱਤਾ। ਜਸਵਿੰਦਰ ਭੱਲਾ ਪਰਿਵਾਰ ਸਮੇਤ ਘਰੋਂ ਬਾਹਰ ਗਏ ਹੋਏ ਸਨ ਤੇ ਘਰ ‘ਚ ਉਨ੍ਹਾਂ ਦੀ ਮਾਤਾ ਜੀ ਹੀ ਸਨ। ਚੋਰਾਂ ਨੇ ਭੱਲਾ ਦੀ ਮਾਂ ਦੇ ਹੱਥ ਬੰਨ੍ਹ ਕੇ ਘਟਨਾ ਨੂੰ ਅੰਜਾਮ ਦਿੱਤਾ। ਪੁਰਾਣੇ ਨੌਕਰ ਨੇ ਆਪਣੇ ਰਿਸ਼ਤੇਦਾਰ ਨੂੰ ਨੌਕਰ ਰਖਵਾਇਆ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਕਾਰਾ ਕੀਤਾ। ਤਕਰੀਬਨ 5 ਲੱਖ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ। ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਚੋਰ ਨੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਘਰ ਦਾ ਹੀ ਨੌਕਰ ਸੀ। ਅਜੇ ਦੋ ਹਫਤੇ ਪਹਿਲਾਂ ਹੀ ਭੱਲਾ ਪਰਿਵਾਰ ਵੱਲੋਂ ਉਸ ਨੂੰ ਘਰ ‘ਚ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਨੌਕਰ ਨੂੰ ਉਨ੍ਹਾਂ ਨੇ ਰੱਖਿਆ ਸੀ ਉਸ ਨੂੰ ਭੱਲਾ ਪਰਿਵਾਰ ਨੇ ਪੁਰਾਣੇ ਨੌਕਰ ਦੇ ਕਹਿਣ ‘ਤੇ ਹੀ ਰੱਖਿਆ ਸੀ।

ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਚੋਰਾਂ ਵੱਲੋਂ ਘਰ ਦਾ ਸਾਮਾਨ ਚੋਰੀ ਕਰਨ ਤੋਂ ਇਲਾਵਾ ਲਾਇਸੈਂਸੀ ਰਿਵਾਰਲਵਰ ਵੀ ਚੋਰੀ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।