ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ, ਉੱਥੇ ਹੀ ਪੰਜਾਬ ਵਿੱਚ ਆਉਣ ਵਾਲੇ ਦਿਨ ਤਿਉਹਾਰ ਨੂੰ ਇਨ੍ਹਾਂ ਸਭ ਵਰਗਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਖੁਸ਼ੀ ਦੇ ਨਾਲ ਮਿਲ ਕੇ ਮਨਾਇਆ ਜਾਂਦਾ ਹੈ। ਪੰਜਾਬ ਵਿੱਚ ਵੱਸਣ ਵਾਲੇ ਵੱਖ ਵੱਖ ਧਰਮਾਂ ਦੇ ਲੋਕਾਂ ਵੱਲੋਂ ਜਿਥੇ ਇਨਾਂ ਤਿਉਹਾਰਾਂ ਨੂੰ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਉਥੇ ਹੀ ਸਾਰੇ ਧਰਮਾਂ ਦਾ ਸਤਿਕਾਰ ਵੀ ਕੀਤਾ ਜਾਂਦਾ ਹੈ। ਪਰ ਕੁੱਝ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਕਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ। ਜਿਸ ਕਾਰਨ ਲੋਕਾਂ ਵਿੱਚ ਆਪਸੀ ਤਕਰਾਰ ਵੀ ਹੋ ਜਾਂਦੀ ਹੈ।

ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਬੱਕਰੇ ਅਤੇ ਮੁਰਗੇ ਦੇ ਮੀਟ ਦਾ ਲੰਗਰ ਲੱਗੇ ਹੋਣ ਕਾਰਨ ਹੜਕੰਪ ਮਚ ਗਿਆ ਹੈ ਅਤੇ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ। ਜਿਸ ਨਾਲ ਜੁੜੀ ਹੋਈ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਲੰਗਰ ਲੱਗਾ ਹੋਇਆ ਸੀ ਅਤੇ ਉਥੇ ਇਸ ਲਈ ਹੜਕੰਪ ਮਚ ਗਿਆ ਕਿਉਂਕਿ ਲੱਗੇ ਹੋਏ ਲੰਗਰ ਵਿੱਚ ਬਕਰੇ ਅਤੇ ਮੁਰਗੇ ਦਾ ਮੀਟ ਚੱਲ ਰਿਹਾ ਸੀ।

ਜਿੱਥੇ ਇਹ ਬੱਕਰੇ ਅਤੇ ਮੁਰਗੇ ਦੇ ਮੀਟ ਦਾ ਲੰਗਰ ਲੋਕਾਂ ਵਿੱਚ ਵਰਤਾਇਆ ਜਾ ਰਿਹਾ ਸੀ, ਇਸ ਲੰਗਰ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਹਿੰਦੂ ਸੰਗਠਨ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਲੰਗਰ ਨੂੰ ਬੰਦ ਕਰਵਾਏ ਜਾਣ ਦੀ ਮੰਗ ਕੀਤੀ ਉਥੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਵਿਗੜਨ ਤੋਂ ਬਚਾਉਣ ਲਈ ਇਸ ਲੰਗਰ ਨੂੰ ਬੰਦ ਕਰਵਾ ਦਿੱਤਾ ਗਿਆ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਫਗਵਾੜਾ ਦੇ ਪੁਲਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਗਿਆ ਹੈ ਕਿਉਂਕਿ ਕੁਝ ਲੋਕਾਂ ਵੱਲੋਂ ਪੀਰ ਨੂੰ ਮੰਨਣ ਕਰਕੇ ਲੰਗਰ ਲਗਾਇਆ ਗਿਆ ਸੀ, ਇਹ ਲੰਗਰ ਜਿੱਥੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਦੇ ਨਜ਼ਦੀਕ ਲਗਾਇਆ ਗਿਆ ਸੀ, ਜਿਸ ਕਾਰਨ ਹਿੰਦੂ ਸੰਗਠਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਕੁੱਝ ਲੋਕਾਂ ਵੱਲੋਂ ਅਜਿਹੇ ਲੋਕਾਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ।