ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਇਨ੍ਹੀਂ ਦਿਨੀਂ ਆਪਣੀ ਗਰਲਫ੍ਰੈਂਡ ਸਬਾ ਆਜ਼ਾਦ ਨਾਲ ਲੰਮੇਂ ਸਮੇਂ ਤੋਂ ਰਿਸ਼ਤੇ ਨੂੰ ਲੈ ਕੇ ਚਰਚਾ ਵਿੱਚ ਹਨ। ਦੋਹਾਂ ਨੂੰ ਕਈ ਥਾਵਾਂ ਉੱਤੇ ਇੱਕਠੇ ਸਪਾਟ ਕੀਤਾ ਗਿਆ ਹੈ। ਹੁਣ ਰਿਤਿਕ ਰੋਸ਼ਨ ਨੇ ਗਰਲਫ੍ਰੈਂਡ ਸਬਾ ਆਜ਼ਾਦ ਨਾਲ ਆਪਣੇ ਰਿਲੇਸ਼ਨ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਹਾਲ ਹੀ ‘ਚ ਸਬਾ ਨੂੰ ਵੀ ਰਿਤਿਕ ਦੇ ਪਰਿਵਾਰ ਨਾਲ ਸਮਾਂ ਬਿਤਾਉਂਦੇ ਦੇਖਿਆ ਗਿਆ ਸੀ। ਉਦੋਂ ਤੋਂ ਇਹ ਅਟਕਲਾਂ ਤੇਜ਼ ਹੋ ਗਈਆਂ ਹਨ ਕਿ ਸਬਾ ਅਤੇ ਰਿਤਿਕ ਰੋਸ਼ਨ ਰਿਲੇਸ਼ਨਸ਼ਿਪ ਵਿੱਚ ਹਨ। ਹਾਲਾਂਕਿ ਦੋਹਾਂ ਨੇ ਆਪਣੇ ਰਿਸ਼ਤੇ ਨੂੰ ਲੈ ਕੇ ਖੁੱਲ੍ਹ ਕੇ ਕੁਝ ਨਹੀਂ ਕਿਹਾ ਹੈ ਪਰ ਸਬਾ ਆਜ਼ਾਦ ਦੀ ਨਵੀਂ ਪੋਸਟ ਤੋਂ ਲੱਗਦਾ ਹੈ ਕਿ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਆਫੀਸ਼ੀਅਲ ਕਰ ਲਿਆ ਹੈ।

ਦਸ ਦੇਈਏ ਕਿ ਅਭਿਨੇਤਰੀ ਅਤੇ ਗਾਇਕਾ ਸਬਾ ਆਜ਼ਾਦ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਇੱਕ ਸੰਗੀਤ ਸਮਾਰੋਹ ਦੀਆਂ ਤਿਆਰੀਆਂ ਦੌਰਾਨ ਆਪਣੀ ਸੰਗੀਤਕ ਸਾਥੀ ਇਮਾਦਾ ਸ਼ਾਹ ਨਾਲ ਨਜ਼ਰ ਆਈ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਬਾ ਨੇ ਦਰਸ਼ਕਾਂ ਨੂੰ ਆਪਣੇ ਸ਼ੋਅ ਲਈ ਸੱਦਾ ਵੀ ਦਿੱਤਾ ਹੈ। ਇਸ ਦੇ ਨਾਲ ਹੀ ਉਸ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਇਹ ਪ੍ਰੋਗਰਾਮ ਸ਼ਾਮ 6 ਵਜੇ ਪੁਣੇ ਦੇ ਵਿੱਚ ਹੋਵੇਗਾ ਤੇ ਸਮੇਂ ਸਿਰ ਪੁੱਜ ਜਾਣਾ। ਅਦਾਕਾਰ ਰਿਤਿਕ ਰੋਸ਼ਨ ਨੇ ਵੀ ਆਪਣੇ ਇੰਸਟਾਗ੍ਰਾਮ ਤੋਂ ਸਬਾ ਦੀ ਵੀਡੀਓ ਸ਼ੇਅਰ ਕੀਤੀ ਹੈ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ, ਉਨ੍ਹਾਂ ਨੇ ਬਹੁਤ ਹੀ ਪਿਆਰੇ ਅੰਦਾਜ਼ ਵਿੱਚ ਲਿਖਿਆ “ਤੁਸੀਂ ਇੱਕ ਸ਼ਾਨਦਾਰ ਔਰਤ ਹੋ,” ਉਸ ਨੇ ਅੱਗੇ ਲਿਖਿਆ, “ਕਾਸ਼ ਮੈਂ ਇਸ ਲਈ ਉੱਥੇ ਹੁੰਦਾ।” ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ਉੱਤੇ ਵੀਡੀਓ ਸ਼ੇਅਰ ਕੀਤੀ। ਰੀਪੋਸਟ ਕਰਦੇ ਹੋਏ ਸਬਾ ਨੇ ਜਵਾਬ ਦਿੱਤਾ, “ਕਾਸ਼ ਤੁਸੀਂ ਵੀ ਇੱਥੇ ਹੁੰਦੇ, ਮੇਰੇ ਪਿਆਰੇ”। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਦੋਵੇਂ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਰਹੇ ਹਨ। ਜੇਕਰ ਵਰਕ ਫਰੰਟ ਦੀ ਗੱਲ ਕਰੀਏ ਤਾਂ ਰਿਤਿਕ ਰੋਸ਼ਨ ਜਲਦ ਹੀ ਵਿਕਰਮ ਵੇਧਾ ਦੇ ਹਿੰਦੀ ਰੀਮੇਕ ‘ਚ ਨਜ਼ਰ ਆਉਣ ਵਾਲੇ ਹਨ, ਇਸ ਫਿਲਮ ‘ਚ ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਵੀ ਦਮਦਾਰ ਭੂਮਿਕਾ ‘ਚ ਨਜ਼ਰ ਆਉਣਗੇ।